14
Mar
ਚੰਡੀਗੜ੍ਹ : ਪੰਜਾਬ ਪੁਲਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਰਿਸ਼ਵਤ ਮਾਮਲੇ ’ਚ ਸਹਿ-ਮੁਲਜ਼ਮ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਤੇ ਉਸ ਦੀ ਪਤਨੀ ਹਨੀ ਸ਼ਰਮਾ ਦੇ ਬੈਂਕ ਤੇ ਪੋਸਟ ਦਫ਼ਤਰ ਖਾਤਿਆਂ ਨੂੰ ਡੀ-ਫ੍ਰੀਜ਼ ਕਰਨ ਦੀ ਅਰਜ਼ੀ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਕ੍ਰਿਸ਼ਨੂ ਤੇ ਉਸ ਦੀ ਪਤਨੀ ਨੇ ਬੈਂਕ ਤੇ ਪੋਸਟ ਦਫ਼ਤਰ ਖਾਤਿਆਂ ਨੂੰ ਡੀ-ਫ੍ਰੀਜ਼ ਕਰਨ ਦੇ ਲਈ ਵੱਖ-ਵੱਖ ਅਰਜ਼ੀਆਂ ਦਾਇਰ ਕੀਤੀਆਂ ਸਨ। ਉੱਥੇ ਹੀ ਡੀ.ਆਈ.ਜੀ. ਭੁੱਲਰ ਦੀ ਅਰਜ਼ੀ ’ਤੇ ਪਹਿਲਾਂ ਹੀ ਸੁਣਵਾਈ ਚੱਲ ਰਹੀ ਹੈ, ਜਿਸ ਦਾ ਜਾਂਚ ਏਜੰਸੀ ਸੀ.ਬੀ.ਆਈ. ਵਿਰੋਧ ਕਰ ਚੁੱਕੀ ਹੈ। ਹਾਲਾਂਕਿ ਮਾਮਲੇ ’ਚ ਪੰਜ ਖਾਤਿਆਂ ਨੂੰ ਡੀ-ਫ੍ਰੀਜ਼ ਕਰਨ ਦੇ ਹੁਕਮ ਦਿੱਤੇ ਜਾ ਚੁੱਕੇ ਹਨ, ਜਦਕਿ ਬਾਕੀ ਤਿੰਨ ਖਾਤਿਆਂ…
