20
May
ਆਦਮਪੁਰ, 20 ਮਈ: ਸੋਮਵਾਰ ਨੂੰ ਜਲੰਧਰ ਦਿਹਾਤੀ ਦੇ ਆਦਮਪੁਰ ਇਲਾਕੇ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਏ ਮੁਕਾਬਲੇ ਵਿੱਚ ਇੱਕ ਬਦਨਾਮ ਅਪਰਾਧੀ ਨੂੰ ਜ਼ਖਮੀ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਬਿੰਜੋ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ, ਜੋ ਕਿ ਬਦਨਾਮ ਦਿਲਪ੍ਰੀਤ ਬਾਬਾ ਗਰੋਹ ਨਾਲ ਸਬੰਧਤ ਹੈ। ਪੁਲਿਸ ਸੂਤਰਾਂ ਅਨੁਸਾਰ, ਦੋਸ਼ੀ ਵਿਰੁੱਧ 19 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਕਤਲ, ਡਕੈਤੀ, ਜਬਰਨ ਵਸੂਲੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸ਼ਾਮਲ ਹੈ। ਗੁਪਤ ਸੂਚਨਾ ਦੇ ਆਧਾਰ 'ਤੇ, ਪੁਲਿਸ ਨੇ ਆਦਮਪੁਰ ਦੇ ਪਿੰਡ ਕਾਲੜਾ ਮੋਡ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਜਿਵੇਂ ਹੀ ਦੋਸ਼ੀ ਮੌਕੇ 'ਤੇ ਪਹੁੰਚਿਆ, ਉਸਨੇ ਪੁਲਿਸ…