Dilpreet Dhillon

ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਲਾਂ, ਮੁਹਾਲੀ ਪੁਲਿਸ ਖ਼ਿਲਾਫ਼ ਕੇਸ ਦਰਜ

ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਲਾਂ, ਮੁਹਾਲੀ ਪੁਲਿਸ ਖ਼ਿਲਾਫ਼ ਕੇਸ ਦਰਜ

ਗੁਰਪ੍ਰੀਤ ਸਿੰਘ :- ਮਿਊਜ਼ਿਕ ਕੰਪਨੀ ਦੇ ਇਕ ਸੰਚਾਲਕ ਨਾਲ ਕੁੱਟਮਾਰ ਕਰਨ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਪਿਸਤੌਲ ਤਾਣਨ ਦੇ ਗੰਭੀਰ ਦੋਸ਼ਾਂ ਤਹਿਤ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਖ਼ਿਲਾਫ਼ ਮੁਹਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਮਟੌਰ ਦੀ ਪੁਲਿਸ ਨੇ ਸ਼ਿਕਾਇਤਕਰਤਾ ਰਹਿਮਤ ਮਰਵਾਹਾ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਹਿਮਤ ਮਰਵਾਹਾ ਵਾਸੀ ਸੈਕਟਰ 20-ਏ, ਚੰਡੀਗੜ੍ਹ ਨੇ ਦੱਸਿਆ ਕਿ ਉਹ ਇਕ ਮਿਊਜ਼ਿਕ ਕੰਪਨੀ ਚਲਾਉਂਦਾ ਹੈ। ਉਸ ਦੇ ਜਾਣਕਾਰ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਨੇ 5-6 ਮਹੀਨੇ ਪਹਿਲਾਂ ਉਸ ਨੂੰ ਕੰਪਨੀ ਨਾਲ ਗਾਣਿਆਂ ਦੀ ਰਿਕਾਰਡਿੰਗ ਦੀ ਡੀਲ ਕਰਵਾਉਣ ਲਈ ਕਿਹਾ ਸੀ। ਰਹਿਮਤ…
Read More

ਦਿਲਪ੍ਰੀਤ ਢਿੱਲੋਂ ਬਣੇ ਪਿਤਾ, ਸੋਸ਼ਲ ਮੀਡੀਆ ‘ਤੇ ਪੁੱਤ ਦੀ ਤਸਵੀਰ ਕੀਤੀ ਸਾਂਝੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਨੂੰ ਪੁੱਤਰ ਦੀ ਬਖਸ਼ਿਸ਼ ਹੋਈ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਬੱਚੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਆਪਣੇ ਨਵਜੰਮੇ ਪੁੱਤਰ ਨਾਲ ਇੱਕ ਤਸਵੀਰ ਸਾਂਝੀ ਕਰਦਿਆਂ ਢਿੱਲੋਂ ਨੇ ਲਿਖਿਆ, "ਹੁਣ ਕਹਿਣ ਲਈ ਕੁਝ ਨਹੀਂ ਬਚਿਆ ਹੈ, ਅਤੇ ਪ੍ਰਮਾਤਮਾ ਤੋਂ ਮੰਗਣ ਲਈ ਕੁਝ ਨਹੀਂ ਬਚਿਆ ਹੈ। ਪ੍ਰਮਾਤਮਾ ਨੇ ਮੈਨੂੰ ਇੱਕ ਅਨਮੋਲ ਤੋਹਫ਼ਾ ਦਿੱਤਾ ਹੈ। ਮੈਂ ਅੱਜ ਬਹੁਤ ਖੁਸ਼ ਹਾਂ।" ਗਾਇਕ ਨੇ ਬੱਚੇ ਦਾ ਨਾਮ ਨਹੀਂ ਦੱਸਿਆ ਹੈ, ਨਾ ਹੀ ਉਸਨੇ ਇਹ ਦੱਸਿਆ ਹੈ ਕਿ ਬੱਚੇ ਦਾ ਜਨਮ ਕਿੰਨੇ ਸਾਲ ਪਹਿਲਾਂ ਹੋਇਆ ਸੀ। ਦਿਲਪ੍ਰੀਤ ਵੱਲੋਂ ਇੰਸਟਾਗ੍ਰਾਮ 'ਤੇ ਫੋਟੋ ਅਪਲੋਡ ਕਰਨ ਤੋਂ ਬਾਅਦ, ਪ੍ਰਸ਼ੰਸਕਾਂ ਨੇ…
Read More