20
Nov
ਆਸਾਮ ਦੇ ਸੰਗੀਤ ਜਗਤ ਨੂੰ ਇੱਕ ਵੱਡਾ ਘਾਟਾ ਪਿਆ ਹੈ। ਪ੍ਰਸਿੱਧ ਬਾਂਸੁਰੀ ਵਾਦਕ ਦੀਪਕ ਸਰਮਾ ਦਾ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਇਲਾਜ ਦੌਰਾਨ ਉਨ੍ਹਾਂ ਨੇ ਚੇਨਈ ਦੇ ਇੱਕ ਹਸਪਤਾਲ ਵਿੱਚ ਅੰਤਿਮ ਸਾਹ ਲਏ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਤੋਂ ਬਾਅਦ ਪੂਰੇ ਆਮਾਮ ਵਿੱਚ ਸੋਗ ਦੀ ਲਹਿਰ ਦੌੜ ਪਈ ਹੈ। ਉਥੇ ਹੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਦੀਪਕ ਹਸਪਤਾਲ ਦੇ ਬੈੱਡ 'ਤੇ ਆਪਣੀ ਆਖਰੀ ਧੁਨ ਵਜਾਉਂਦੇ ਨਜ਼ਰ ਆ ਰਹੇ, ਜਿਸ ਨੂੰ ਵੇਖ ਕੇ ਹਰ ਕੋਈ ਭਾਵੁਕ ਹੋ ਗਿਆ। ਸੂਤਰਾਂ ਅਨੁਸਾਰ, ਇਹ ਰਾਜ ਦੇ ਸੰਗੀਤ ਪ੍ਰੇਮੀਆਂ ਲਈ ਵੱਡਾ ਝਟਕਾ ਹੈ, ਕਿਉਂਕਿ ਲੋਕ ਅਜੇ ਤੱਕ…
