21
Feb
ਪਨਾਮਾ ਸਿਟੀ : ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਅਮਰੀਕਾ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਉੱਥੇ ਗਏ ਭਾਰਤੀਆਂ ਨੂੰ ਵੀ ਡਿਪੋਰਟ ਕੀਤਾ ਜਾ ਰਿਹਾ ਹੈ। ਇਨ੍ਹਾਂ ਭਾਰਤੀਆਂ ਨੂੰ ਅਮਰੀਕਾ ਤੋਂ ਲੈ ਕੇ 3 ਫ਼ਲਾਈਟਾਂ ਪਹਿਲਾਂ ਅੰਮ੍ਰਿਤਸਰ ਏਅਰਪੋਰਟ 'ਤੇ ਲੈਂਡ ਹੋ ਚੁੱਕੀਆਂ ਹਨ। ਹੁਣ ਅਮਰੀਕਾ ਵੱਲੋਂ ਕੁਝ ਹੋਰ ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਇਨ੍ਹਾਂ ਨੂੰ ਫ਼ਿਲਹਾਲ ਡਿਪੋਰਟ ਕਰ ਕੇ ਪਨਾਮਾ ਭੇਜਿਆ ਗਿਆ ਹੈ ਜਿੱਥੋਂ ਇਨ੍ਹਾਂ ਨੂੰ ਭਾਰਤ ਲਿਆਂਦਾ ਜਾਵੇਗਾ। ਪਨਾਮਾ ਨੇ ਭਾਰਤ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਗਏ ਭਾਰਤੀਆਂ ਦੇ ਇਕ ਸਮੂਹ ਦੇ ਸੁਰੱਖਿਅਤ ਪਹੁੰਚਣ ਬਾਰੇ ਸੂਚਿਤ ਕੀਤਾ ਹੈ ਅਤੇ ਉੱਥੇ…
