28
Dec
ਜਲੰਧਰ : ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਇਸ ਸਮੇਂ ਸੰਘਣੀ ਧੁੰਦ ਪੈ ਰਹੀ ਹੈ। ਸੰਘਣੀ ਧੁੰਦ ਦੇ ਕਾਰਨ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ਨੇੜੇ ਸਵੇਰ ਦੇ ਸਮੇਂ ਇਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਧੁੰਦ ਕਾਰਨ ਕੁਝ ਵੀ ਦਿਖਾਈ ਨਾ ਦੇਣ 'ਤੇ ਵੇਰਕਾ ਦੁੱਧ ਵਾਲਾ ਇਕ ਟਰੱਕ ਗੰਦੇ ਨਾਲੇ ਵਿਚ ਡਿੱਗ ਗਿਆ। ਇਸ ਘਟਨਾ ਦੌਰਾਨ ਡਰਾਇਵਰ ਦੀ ਜਾਨ ਵਾਲ-ਵਾਲ ਬਚ ਗਈ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਇਕੱਠੇ ਹੋਏ ਲੋਕਾਂ ਅਤੇ ਪੁਲਸ ਨੇ ਗੱਡੀ ਨੂੰ ਕਰੇਨ ਦੀ ਮਦਦ ਨਾਲ ਗੰਦੇ ਨਾਲੇ ਵਿਚੋਂ ਬਾਹਰ ਕੱਢਿਆ। ਇਸ ਹਾਦਸੇ ਦੌਰਾਨ ਵੇਰਕਾ ਦੀ ਗੱਡੀ ਥੋੜੀ ਨੁਕਸਾਨੀ ਗਈ ਪਰ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ…
