27
Feb
ਗੁਰਪ੍ਰੀਤ ਸਿੰਘ :- ਮਾਨਸਾ ਵਿਚ ਅੱਜ ਇਕ ਵਪਾਰੀ ਅਤੇ ਉਸ ਦੇ ਮੁਲਾਜ਼ਮ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਵਾਰਦਾਤ ਵਪਾਰੀ ਦੇ ਸਰਦੂਲਗੜ੍ਹ ਸਥਿਤ ਫ਼ਾਰਮ ਹਾਊਸ ਅੰਦਰ ਵਾਪਰੀ ਹੈ। ਗੋਲ਼ੀ ਕਿਸ ਨੇ ਅਤੇ ਕਿਉਂ ਮਾਰੀ, ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਫਾਰਮ ਹਾਊਸ ਵਿਚ ਵਪਾਰੀ ਜਸਵੀਰ ਸਿੰਘ ਅਤੇ ਉਸ ਦੇ ਮੁਲਾਜ਼ਮ ਬਲਦੇਵ ਸਿੰਘ ਨੂੰ ਕਿਸੇ ਨੇ ਗੋਲ਼ੀ ਮਾਰ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਟੀਮਾਂ ਵੱਲੋਂ ਵੀ ਸਬੂਤ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।…
