24
Aug
ਚੰਡੀਗੜ੍ਹ 24 ਅਗਸਤ (ਗੁਰਪ੍ਰੀਤ ਸਿੰਘ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ 'ਤੇ ਪੰਜਾਬ ਸਰਕਾਰ ਦੇ ਖਰਚੇ 'ਤੇ ਸਵਾਲ ਚੁੱਕਣ ਲਈ ਕਾਂਗਰਸੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਦੇ ਅਮੀਰ ਧਾਰਮਿਕ, ਸੱਭਿਆਚਾਰਕ ਅਤੇ ਰੂਹਾਨੀ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਗੁਰੂਆਂ ਅਤੇ ਸੰਤਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਸਰਕਾਰੀ ਫ਼ੰਡਾਂ ਦੀ ਵਰਤੋਂ ਬਹੁਤ ਹੀ ਸਹੀ ਅਤੇ ਨਿਪੁੰਨ ਢੰਗ ਨਾਲ ਕਰ ਰਹੀ ਹੈ। ਇੱਕ ਵੀਡੀਓ ਸੰਦੇਸ਼ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਭਗਵੰਤ ਮਾਨ ਸਰਕਾਰ ਸਰਕਾਰੀ ਪੈਸੇ ਨੂੰ ਅਜਿਹੇ…
