18
Aug
ਚੰਡੀਗੜ੍ਹ, 18 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਕੌਮਾਂਤਰੀ ਨਸ਼ਾ ਗਠਜੋੜ ਨੂੰ ਵੱਡਾ ਝਟਕਾ ਦਿੰਦਿਆਂ ਵਿਸ਼ੇਸ਼ ਜਾਂਚ ਟੀਮ ਦੇ ਸੁਚੱਜੇ ਯਤਨਾਂ ਉਪਰੰਤ ਕੈਨੇਡਾ-ਅਧਾਰਤ ਨਸ਼ਾ ਤਸਕਰ ਸਤਪ੍ਰੀਤ ਸਿੰਘ ਥਿਆੜਾ ਉਰਫ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਨਸ਼ਿਆਂ ਦੇ ਵਪਾਰ ਵਿੱਚ ਉਸਦੀ ਸ਼ਮੂਲੀਅਤ ਤੋਂ ਬਾਅਦ ਸਤਪ੍ਰੀਤ ਸਿੰਘ ਉਰਫ ਸੱਤਾ ਵਾਸੀ ਪਿੰਡ ਬੰਗਾ, ਨਵਾਂਸ਼ਹਿਰ ਨੂੰ ਸਾਲ 2021 ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਐਨਡੀਪੀਐਸ ਐਕਟ ਦੇ ਕੇਸ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਸਬੰਧੀ ਕੇਸ ਥਾਣਾ ਪੰਜਾਬ ਸਟੇਟ ਕ੍ਰਾਈਮ, ਐਸਏਐਸ ਨਗਰ ਵਿਖੇ…
