03
Mar
ਲੁਧਿਆਣਾ/ਮੋਹਾਲੀ : ਪੰਜਾਬ ਪੁਲਸ ਦੇ ਡੀਐੱਸਪੀ ਦਲਜੀਤ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ 51 ਸਾਲਾਂ ਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਗੁਰਦੇ (ਕਿਡਨੀ) ਦੀ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਦਾ ਇਲਾਜ ਮੋਹਾਲੀ ਦੇ ਮੈਕਸ ਹਸਪਤਾਲ ਵਿਚ ਚੱਲ ਰਿਹਾ ਸੀ, ਜਿੱਥੇ ਸੋਮਵਾਰ ਦੇਰ ਸ਼ਾਮ ਉਨ੍ਹਾਂ ਨੇ ਆਖਰੀ ਸਾਹ ਲਿਆ। ਡੀਐੱਸਪੀ ਦਲਜੀਤ ਸਿੰਘ ਲੁਧਿਆਣਾ ਦਿਹਾਤੀ ਪੁਲਸ ਦੇ ਐਂਟੀ ਨਾਰਕੋਟਿਕ ਵਿੰਗ ਵਿਚ ਤਾਇਨਾਤ ਸਨ। ਕਿਡਨੀ ਫੇਲ੍ਹ ਹੋਣ ਕਾਰਨ ਉਹ ਪਿਛਲੇ ਕਰੀਬ ਇਕ ਸਾਲ ਤੋਂ ਮੈਡੀਕਲ ਛੁੱਟੀ 'ਤੇ ਸਨ ਅਤੇ ਉਨ੍ਹਾਂ ਦਾ ਨਿਯਮਤ ਡਾਇਲਸਿਸ ਕੀਤਾ ਜਾ ਰਿਹਾ ਸੀ। ਉਨ੍ਹਾਂ ਨੂੰ ਇਕ ਨਿਡਰ ਅਤੇ ਦ੍ਰਿੜ ਅਧਿਕਾਰੀ ਵਜੋਂ ਜਾਣਿਆ ਜਾਂਦਾ ਸੀ, ਜਿਨ੍ਹਾਂ ਨੇ…
