19
Apr
4o mini ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਪੰਜਾਬ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ। ਸੂਬੇ ਵਿੱਚ ਕਈ ਥਾਵਾਂ ਉਤੇ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੀ ਖਬਰ ਸਾਹਮਣੇ ਆਈ ਹੈ। 12.21 ਮਿੰਟ ਉਤੇ ਭੂਚਾਲ ਦੇ ਝਟਕੇ ਲੱਗੇ ਹਨ। ਚੰਡੀਗੜ੍ਹ ਤੇ ਪੰਚਕੂਲਾ ਵਿੱਚ ਹਲਕਾ ਝਟਕਾ ਮਹਿਸੂਸ ਕੀਤਾ ਗਿਆ ਹੈ। ਬਠਿੰਡਾ, ਫਿਰੋਜ਼ਪੁਰ, ਅੰਮ੍ਰਿਤਸਰ ਵਿੱਚ ਦੱਸਿਆ ਜਾ ਰਿਹਾ ਹੈ ਕਿ ਝਟਕੇ ਲੱਗੇ ਹਨ। ਅਫਗਾਨਿਸਤਾਨ ਭੂਚਾਲ ਦਾ ਕੇਂਦਰ ਰਿਹਾ ਹੈ ਜਿੱਥੇ 5.9 ਤਵਿਰਤਾ ਦੱਸੀ ਜਾ ਰਹੀ ਹੈ।