07
Oct
ਚੰਡੀਗੜ੍ਹ, 7 ਅਕਤੂਬਰ (ਗੁਰਪ੍ਰੀਤ ਸਿੰਘ) : ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਵੱਲੋਂ ਪੰਜਾਬ ਵਿੱਚ ਕੇਂਦਰੀ ਏਜੰਸੀਆਂ ਈਡੀ ਅਤੇ ਸੀਬੀਆਈ ਦੀ ਕਥਿਤ ਦੁਰਵਰਤੋਂ ਦੇ ਵਿਰੋਧ ਵਿੱਚ ਬੁਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ-ਵਰਕਰਾਂ ਨੇ ਪਟਿਆਲਾ, ਅਮ੍ਰਿਤਸਰ, ਲੁਧਿਆਣਾ ਅਤੇ ਬਰਨਾਲਾ ਵਿੱਚ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ। ਆਪ ਵਰਕਰਾਂ ਵਰਕਰ ਅਤੇ ਆਗੂਆਂ ਨੇ ਸੜਕਾਂ 'ਤੇ ਉਤਰ ਕੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਅਤੇ ਦਬਾਅ ਬਣਾਉਣ ਦੀ ਰਾਜਨੀਤੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਆਪ ਆਗੂਆਂ ਨੇ ਕਿਹਾ ਕਿ ਜਿੱਥੇ-ਜਿੱਥੇ ਵੀ ਗੈਰ-ਭਾਜਪਾ ਅਤੇ ਵਿਰੋਧੀ ਧਿਰਾਂ ਦੀਆਂ ਸਰਕਾਰਾਂ ਹਨ, ਉੱਥੇ ਕੇਂਦਰ ਸਰਕਾਰ ਈਡੀ ਅਤੇ ਸੀਬੀਆਈ ਵਰਗੀਆਂ ਜਾਂਚ ਏਜੰਸੀਆਂ ਦੀ…
