19
Mar
ਚੰਡੀਗੜ੍ਹ : ਬੱਚਿਆਂ ਦੇ ਸਿਹਤ ਸਬੰਧੀ ਖ਼ਤਰਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਸਕੂਲਾਂ ਵਿਚ ਮਿੱਡ-ਡੇਅ ਮੀਲ ਲਈ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ 'ਤੇ ਰੋਕ ਲਗਾ ਦਿੱਤੀ ਹੈ। ਬਕਾਇਦਾ ਸਿੱਖਿਆ ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਭੇਜ ਕੇ ਕਿਹਾ ਹੈ ਕਿ ਮਿੱਡ-ਡੇਅ ਮੀਲ ਪਕਾਉਣ ਅਤੇ ਪਰੋਸਣ ਲਈ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਬੰਦ ਕੀਤੀ ਜਾਵੇ। ਹਾਲਾਂਕਿ ਬਹੁਤੇ ਸਕੂਲਾਂ ਵਿਚ ਐਲੂਮੀਨੀਅਮ ਦੇ ਭਾਂਡੇ ਵਰਤਣੇ ਬੰਦ ਕੀਤੇ ਹੋਏ ਹਨ ਪਰ ਸਿੱਖਿਆ ਵਿਭਾਗ ਮੁਕੰਮਲ ਤੌਰ ’ਤੇ ਐਲੂਮੀਨੀਅਮ ਦੀ ਵਰਤੋਂ ਰੋਕਣਾ ਚਾਹੁੰਦਾ ਹੈ। ਪੰਜਾਬ ਸਟੇਟ ਮਿੱਡ-ਡੇਅ ਮੀਲ ਸੁਸਾਇਟੀ ਨੇ ਸਕੂਲਾਂ ਨੂੰ ਨਵੇਂ ਭਾਂਡੇ ਖ਼ਰੀਦਣ ਲਈ ਲਾਗਤ ਖ਼ਰਚ ਦਾ ਐਸਟੀਮੇਟ…