01
Aug
ਨੈਸ਼ਨਲ ਟਾਈਮਜ਼ ਬਿਊਰੋ (ਕਰਨਵੀਰ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰਿਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਨੌਜਵਾਨ ਨੂੰ ਨਸ਼ੇ ਦੀ ਲਤ ਤੋਂ ਬਚਾਉਣ ਦੀ ਇੱਕ ਇਤਿਹਾਸਕ ਪਹਿਲ ਕਰਦੇ ਹੋਏ ਅੱਜ ਸਕੂਲਾਂ 'ਚ ਨਸ਼ਾ ਵਿਰੋਧੀ ਸਿਲੇਬਸ ਦੀ ਸ਼ੁਰੂਆਤ ਕੀਤੀ ਗਈ । ਇਸ ਦੌਰਾਨ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਫਾਜ਼ਿਲਕਾ ਦੇ ਅਰਨੀਵਾਲਾ ਵਿਖੇ ਸਕੂਲਾਂ 'ਚ ਨਸ਼ਾ ਵਿਰੋਧੀ ਸਿਲੇਬਸ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਰਹੇ। ਇਹ ਸਿਲੇਬਸ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਲਾਗੂ ਹੋਵੇਗਾ। ਇਸ ਵਿਸ਼ੇਸ਼ ਉਦੇਸ਼ ਹੇਠ ਵਿਦਿਆਰਥੀਆਂ ਨੂੰ ਨਾ ਸਿਰਫ਼ ਆਪਣੇ ਲਈ, ਸਗੋਂ ਆਪਣੇ ਆਲੇ-ਦੁਆਲੇ…