26
May
ਨਵੀਂ ਦਿੱਲੀ, 25 ਮਈ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ ਪੇਪਰ ਲੀਕ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ ਸਾਹਮਣੇ ਆਉਣ 'ਤੇ ਪ੍ਰਧਾਨ ਮੰਤਰੀ ਤੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ ਵਿੱਚ ਨਹੀਂ ਪਾਇਆ ਜਾ ਸਕਦਾ। ਸੀਬੀਐਸਈ ਮੁਲਾਂਕਣ ਵਿੱਚ ਇੰਨੇ ਵੱਡੇ ਪੱਧਰ 'ਤੇ ਹੋਈ ਗੜਬੜੀ ਨੇ ਲੱਖਾਂ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਧੱਕ ਦਿੱਤਾ ਹੈ। ਵਿਦਿਆਰਥੀ ਮੁਫ਼ਤ ਮੈਨੂਅਲ ਰੀਵੈਲੂਏਸ਼ਨ, ਓਐਸਐਮ ਪ੍ਰਕਿਰਿਆ ਰੱਦ ਕਰਨ ਅਤੇ ਜਲਦ ਰੀਵੈਲੂਏਸ਼ਨ ਕਰਨ ਦੀ ਮੰਗ…
