25
Mar
ਬਠਿੰਡਾ : ਸ਼ਹਿਰ ਦੇ ਪੌਸ਼ ਇਲਾਕੇ ਮਾਡਲ ਟਾਊਨ 'ਚ ਮੰਗਲਵਾਰ ਨੂੰ ਤਿੰਨ ਨਕਾਬਪੋਸ਼ ਲੁਟੇਰੇ ਦਿਨ-ਦਿਹਾੜੇ ਇਕ ਘਰ 'ਚ ਵੜ੍ਹ ਕੇ ਬਜ਼ੁਰਗ ਜੋੜੇ ਨੂੰ ਬੰਧਕ ਬਣਾ ਲਿਆ। ਲੁਟੇਰਿਆਂ ਨੇ ਤਿੱਖੇ ਹਥਿਆਰ ਤੇ ਪਿਸਤੌਲ ਦੀ ਨੋਕ ‘ਤੇ ਇੱਕ ਲੱਖ ਰੁਪਏ ਨਕਦ ਲੁੱਟ ਲਏ। ਨਾਲ ਹੀ, ਉਨ੍ਹਾਂ ਨੇ ਪੰਜ ਲੱਖ ਰੁਪਏ ਦਾ ਚੈੱਕ ਭਰਵਾ ਕੇ ਉਸ ‘ਤੇ ਦਸਤਖਤ ਕਰਵਾ ਲਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਐੱਸਪੀ ਸਿਟੀ ਨਰਿੰਦਰ ਸਿੰਘ ਆਪਣੀ ਟੀਮ ਦੇ ਨਾਲ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰ ਕੇ ਲੁਟੇਰਿਆਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੰਝ…