05
May
ਫਾਜ਼ਿਲਕਾ : ਸਰਹੱਦੀ ਪਿੰਡ ਮੁਹਾਰ ਖੀਵਾ ਮਨਸਾ 'ਚ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਕਿਸਾਨ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਤਾਰਬੰਦੀ ਦੇ ਪਾਰ ਖੇਤੀ ਕਰਨ ਲਈ ਗਿਆ ਸੀ। ਉਹ ਅਚਾਨਕ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਬੁਰੀ ਤਰ੍ਹਾਂ ਝੁਲਸ ਗਿਆ। ਮੌਕੇ 'ਤੇ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਨੇ ਤੁਰੰਤ ਜ਼ਖਮੀ ਕਿਸਾਨ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜ਼ਖਮੀ ਕਿਸਾਨ ਦੇ ਪੁੱਤਰ ਬਿੱਟੂ ਸਿੰਘ ਨੇ ਦੱਸਿਆ ਕਿ ਉਹ ਪਿੰਡ ਮੁਹਾਰ ਖੀਵਾ ਦੇ ਰਹਿਣ ਵਾਲੇ ਹਨ ਅਤੇ ਅੰਤਰਰਾਸ਼ਟਰੀ ਤਾਰਬੰਦੀ ਦੇ ਉਸ ਪਾਰ ਉਨ੍ਹਾਂ ਦੀ ਕਰੀਬ…
