27
Feb
ਲੁਧਿਆਣਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਫੋਕਲ ਪੁਆਇੰਟ ਡਵੀਜ਼ਨ ਵਿਚ ਖਪਤਕਾਰ ਦਾ ਹਾਈ ਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ ਜਿੱਥੇ ਖਪਤਕਾਰ ਗੁਰਨੂਰ ਸਿੰਘ ਅਤੇ ਉਨ੍ਹਾਂ ਦੇ ਨਾਲ ਆਏ ਕੁਝ ਹੋਰਨਾਂ ਲੋਕਾਂ ਨੇ ਪਾਵਰਕਾਮ ਅਧਿਕਾਰੀਆਂ ਦੇ ਖਿਲਾਫ ਗੰਭੀਰ ਦੋਸ਼ ਲਗਾਉਂਦੇ ਹੋਏ ਨਾਅਰੇਬਾਜ਼ੀ ਕੀਤੀ ਤੇ ਧਰਨਾ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ। ਖਪਤਕਾਰ ਗੁਰਨੂਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਪਾਵਰਕਾਮ ਅਧਿਕਾਰੀਆਂ ਦੇ ਖਿਲਾਫ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪਾਵਰਕਾਮ ਅਧਿਕਾਰੀਆਂ ਵੱਲੋਂ ਪਿਛਲੇ 3 ਸਾਲਾਂ ਤੋਂ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਘਰ ਵਿਚ ਲੱਗੇ ਬਿਜਲੀ ਦੇ ਮੀਟਰ ਨੂੰ ਕਿਸੇ ਹੋਰ ਜਗ੍ਹਾ ’ਤੇ ਲਗਾ ਕੇ ਬਿੱਲ ਦੀ ਵਸੂਲੀ ਉਨ੍ਹਾਂ ਦੇ…
