electricity department

ਪੰਜਾਬ ਰਾਜ ਬਿਜਲੀ ਵਿਭਾਗ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ ਕੁਨੈਕਸ਼ਨ ‘ਚ ਹੋ ਗਿਆ ਵੱਡਾ…

ਪੰਜਾਬ ਰਾਜ ਬਿਜਲੀ ਵਿਭਾਗ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ ਕੁਨੈਕਸ਼ਨ ‘ਚ ਹੋ ਗਿਆ ਵੱਡਾ…

ਲੁਧਿਆਣਾ : ਪੰਜਾਬ ਰਾਜ ਬਿਜਲੀ ਨਿਗਮ ਦੇ ਕੁਝ ਭ੍ਰਿਸ਼ਟ ਕਰਮਚਾਰੀਆਂ ਵਲੋਂ ਪੈਵੇਲੀਅਨ ਮਾਲ ’ਚ 4000 ਕਿਲੋਵਾਟ ਬਿਜਲੀ ਕੁਨੈਕਸ਼ਨ ਦੇ ਗੈਰ-ਕਾਨੂੰਨੀ ਨਾਂ ਬਦਲਣ ਦਾ ਮਾਮਲਾ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਦੋਸ਼ ਹੈ ਕਿ ਵਿਭਾਗ ਦੇ ਸੀਨੀਅਰ ਅਧਿਕਾਰੀ ਇਸ ਮਾਮਲੇ ’ਚ 2 ਕਰਮਚਾਰੀਆਂ ਨੂੰ ਮੁਅੱਤਲ ਕਰਕੇ ਮਾਮਲੇ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦੋਂ ਕਿ ਸ਼ੱਕ ਦੀਆਂ ਮਹੱਤਵਪੂਰਨ ਕੜੀਆਂ ਕੁਝ ਹੋਰ ਅਧਿਕਾਰੀਆਂ 'ਤੇ ਵੀ ਹਨ। ਇਥੇ ਹੀ ਬਸ ਨਹੀਂ ਡੀ. ਓ. ਅਤੇ ਇਕ ਕਰਮਚਾਰੀ ਨੂੰ ਬਚਾਉਣ ਲਈ ਕੇਸ ਨੂੰ ਰੋਕ ਕੇ ਰੱਖਣ ਦੀ ਕਥਿਤ ਸਾਜ਼ਿਸ਼ ਰਚੀ ਗਈ ਹੈ। ਇਸ ਪੂਰੇ ਘਟਨਾਚੱਕਰ ’ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਿਟੀ ਪੱਛਮੀ ਡਵੀਜ਼ਨ ਅਧੀਨ…
Read More
ਬਿਜਲੀ ਵਿਭਾਗ ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

ਬਿਜਲੀ ਵਿਭਾਗ ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

ਪਾਤੜਾਂ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਹਲਕਾ ਸੁਤਰਾਣਾ ਦੇ ਪਿੰਡ ਕਕਰਾਲਾ ਭਾਈਕਾ ਵਿਖੇ ਬਿਜਲੀ ਵਿਭਾਗ ਦੇ ਇਕ ਮੁਲਾਜ਼ਮ ਨੂੰ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਹੋਏ ਕਾਬੂ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਤੇਜ ਸਿੰਘ ਨਾਮ ਦੇ ਵਿਅਕਤੀ ਕੋਲੋ ਟ੍ਰਾਂਸਫਾਰਮਰ ਲਾਉਣ ਬਦਲੇ ਪੈਸੇ ਦੀ ਮੰਗ ਕੀਤੀ ਗਈ ਸੀ, ਦੱਸਣ ਅਨੁਸਾਰ ਜਿਹੜਾ ਹਨੇਰੀ ਕਾਰਨ ਡਿੱਗ ਗਿਆ ਸੀ। ਇਸ ਦੌਰਾਨ ਸੌਦਾ ਤੈਅ ਹੋਣ 'ਤੇ ਅੱਜ ਕਕਰਾਲਾ ਭਾਈਕਾ ਵਿਖੇ ਡਿਊਟੀ ਦੌਰਾਨ ਗੁਰਤੇਜ ਸਿੰਘ ਕੋਲੋ ਰਿਸ਼ਵਤ ਲੈਂਦਾ ਹਰਵਿੰਦਰ ਸਿੰਘ ਨਾਮ ਦਾ ਮੁਲਾਜ਼ਮ ਰੰਗੇ ਹੱਥੀ ਵਿਜੀਲੈਂਸ ਨੇ ਟ੍ਰੈਪ ਲਾ ਕੇ ਕਾਬੂ ਕਰ ਲਿਆ ਗਿਆ ਹੈ। ਜਿਸਨੂੰ…
Read More

ਪੰਜਾਬ ਬਿਜਲੀ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਚੁੱਕਿਆ ਗਿਆ ਇਹ ਵੱਡਾ ਕਦਮ

ਚੰਡੀਗੜ੍ਹ : ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਚੱਲ ਰਹੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ ਇਕ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਢਿੱਲੀਆਂ ਜਾਂ  ਲਟਕਦੀਆਂ ਬਿਜਲੀ ਦੀਆਂ ਤਾਰਾਂ ਅਤੇ ਜੀਓ ਸਵਿੱਚਾਂ, ਜੋ ਸਪਾਰਕਿੰਗ ਕਰਕੇ ਕਣਕ ਦੇ ਖੇਤਾਂ ਅੱਗ ਲਗਣ ਦਾ ਕਾਰਨ ਬਣ ਸਕਦੀਆਂ ਹਨ, ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਬਿਜਲੀ ਖ਼ਤਰਿਆਂ ਦੇ ਸਮੇਂ ਸਿਰ ਹੱਲ ਲਈ ਤੁਰੰਤ ਨਜ਼ਦੀਕੀ ਸਬ-ਡਿਵੀਜ਼ਨਲ ਦਫ਼ਤਰ,…
Read More
ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬ ਭਰ ਵਿਚ ਸ਼ੁਰੂ ਹੋਏ ਐਕਸ਼ਨ

ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬ ਭਰ ਵਿਚ ਸ਼ੁਰੂ ਹੋਏ ਐਕਸ਼ਨ

ਖਮਾਣੋਂ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਵਿਭਾਗ ਦੇ ਡਿਫਾਲਟਰ ਖ਼ਪਤਕਾਰਾਂ ਖ਼ਿਲਾਫ ਇਕ ਵਾਰ ਫਿਰ ਤੋਂ ਵੱਡਾ ਐਕਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲਦੇ ਸਿਰਫ਼ 10 ਦਿਨਾਂ ’ਚ ਹੀ 50 ਤੋਂ ਵੱਧ ਡਿਫਾਲਟਰਾਂ ਦੇ ਘਰਾਂ ਅਤੇ ਕਮਰਸ਼ੀਅਲ ਸਥਾਨਾਂ ’ਤੇ ਲੱਗੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਅਤੇ 80 ਲੱਖ ਤੋਂ ਵੱਧ ਦੇ ਬਕਾਇਆ ਬਿੱਲਾਂ ਦੀ ਰਿਕਵਰੀ ਕੀਤੀ ਗਈ ਹੈ।  ਜਾਣਕਾਰੀ ਦਿੰਦਿਆ ਪੰਜਾਬ ਸਟੇਟ ਪਾਵਰ ਕਾਰਪਰੇਸ਼ਨ ਖਮਾਣੋਂ ਦੇ ਐੱਸ.ਡੀ.ਓ. ਅਮਰਜੀਤ ਸਿੰਘ ਬਾਠ ਨੇ ਦੱਸਿਆ ਪਾਵਰਕਾਮ ਕਾਰਪੋਰੇਸ਼ਨ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਡਿਫਾਲਟਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਡਿਫਾਲਟਰਾਂ ਨੂੰ ਇਕ ਹਫ਼ਤੇ ਦਾ ਮੌਕਾ ਦਿੰਦਿਆਂ ਕਿਹਾ…
Read More