31
Oct
ਨੈਸ਼ਨਲ ਟਾਈਮਜ਼ ਬਿਊਰੋ :- ਚੰਡੀਗੜ੍ਹ ਦੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਦਰਾਂ ਵਿੱਚ ਵਾਧਾ ਹੋਣ ਨਾਲ ਇਕ ਵੱਡਾ ਝਟਕਾ ਲੱਗਾ ਹੈ। 1 ਨਵੰਬਰ ਤੋਂ ਚੰਡੀਗੜ੍ਹ ਵਿੱਚ ਘਰੇਲੂ ਤੋਂ ਲੈ ਕੇ ਵਪਾਰਕ, ਉਦਯੋਗਿਕ ਅਤੇ ਹੋਰ ਖੇਤਰਾਂ ਵਿੱਚ ਵਰਤੀ ਜਾਣ ਵਾਲੀ ਬਿਜਲੀ ਇੱਕ ਫ਼ੀਸਦੀ ਮਹਿੰਗੀ ਹੋ ਗਈ ਹੈ। ਇਸ ਨਾਲ ਸ਼ਹਿਰ ਦੇ 2 ਲੱਖ ਤੋ ਵੱਧ ਖਪਤਕਾਰਾਂ ਨੂੰ ਝਟਕਾ ਲੱਗਾ ਹੈ। ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ (ਸੀਪੀਡੀਐਲ) ਨੇ ਬਿਜਲੀ ਦਰਾਂ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੰਯੁਕਤ ਬਿਜਲੀ ਰੈਗੂਲੇਟਰੀ ਕਮਿਸ਼ਨ (ਜੇਈਆਰਸੀ) ਨੇ ਬਿਜਲੀ ਦਰਾਂ ਵਿੱਚ 0.94 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ। ਇਹ ਹੁਕਮ ਪ੍ਰਤੀ ਯੂਨਿਟ 5 ਤੋਂ 10 ਪੈਸੇ ਦੇ ਵਾਧੇ ਦੇ…
