19
Jul
ਗੁਜਰਾਤ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੁੱਖ ਮੰਤਰੀ ਦਫ਼ਤਰ ਅਤੇ ਸੂਬਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹਾਲਾਂਕਿ ਜਾਂਚ ਦੌਰਾਨ ਇਹ ਧਮਕੀ ਝੂਠੀ ਸਾਬਤ ਹੋਈ। ਜਾਣਕਾਰੀ ਦਿੰਦੇ ਹੋਏ ਡਿਪਟੀ ਸੁਪਰਡੈਂਟ ਆਫ਼ ਪੁਲਿਸ ਦਿਵਯਪ੍ਰਕਾਸ਼ ਗੋਹਿਲ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਇੱਕ ਅਧਿਕਾਰੀ ਨੂੰ 17 ਜੁਲਾਈ ਨੂੰ ਇਕ ਧਮਕੀ ਭਰੀ ਈ-ਮੇਲ ਮਿਲੀ ਸੀ, ਜਿਸ 'ਚ ਮੁੱਖ ਮੰਤਰੀ ਦਫ਼ਤਰ ਤੇ ਸੂਬਾ ਸਕੱਤਰੇਕ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਸੀ। ਇਸ ਮਗਰੋਂ ਇਮਾਰਤ ਦੀ ਪੂਰੀ ਤਲਾਸ਼ੀ ਲਈ ਗਈ, ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਧਮਕੀ ਭਰੀ ਈਮੇਲ ਭੇਜਣ ਵਾਲੇ ਵਿਅਕਤੀ…
