29
Mar
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਅਨੁਸਾਰ ਅੱਜ ਸਥਾਨਕ ਖਜ਼ਾਨਾ ਦਫ਼ਤਰ ਸਾਹਮਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ। ਮੁਲਜ਼ਮਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਚੌਥੇ ਬਜਟ ਨੇ ਆਪ ਦਾ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰਾ ਚੌਰਾਹੇ ਵਿੱਚ ਨੰਗਾ ਕੀਤਾ ਹੈ। ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਆਪਣੇ ਬਜਟ ਭਾਸ਼ਨ ਦੇ 49 ਨੰਬਰ ਸਫੇ ਤੇ ਮੁਲਾਜ਼ਮਾ ਪ੍ਰਤੀ ਵਰਤੀ ਗਈ ਭਾਸ਼ਾ ਤਾਂ ਪੜਨ ਨੂੰ ਬਹੁਤ ਸੋਹਣੀ ਲੱਗਦੀ ਹੈ ਪਰ ਅੰਦਰੋਂ ਇਹ ਬਜਟ ਪੰਜਾਬ…