04
Mar
ਚੰਡੀਗੜ੍ਹ, 4 ਮਾਰਚ : ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਦਾ ਬਜਟ 2025-26 ਪੂਰੀ ਤਰ੍ਹਾਂ ਵਿਕਾਸ ਮੁਖੀ ਹੋਵੇਗਾ, ਜਿਸ ਵਿੱਚ ਖੇਤੀਬਾੜੀ, ਸਿੱਖਿਆ, ਸਿਹਤ, ਖੇਡਾਂ, ਬੁਨਿਆਦੀ ਢਾਂਚੇ ਅਤੇ ਮਹਿਲਾ ਸਸ਼ਕਤੀਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਬਜਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਤ ਭਾਰਤ 2047 ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਸ਼੍ਰੀ ਨਾਇਬ ਸਿੰਘ ਸੈਣੀ ਅੱਜ ਪੰਚਕੂਲਾ ਵਿੱਚ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਸਕੱਤਰਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ 7 ਮਾਰਚ, 2025 ਤੋਂ ਸ਼ੁਰੂ ਹੋਣਾ ਹੈ। ਮੀਟਿੰਗ ਵਿੱਚ ਮੁੱਖ…