27
Apr
ਗੁਰਦਾਸਪੁਰ- ਜੰਮੂ-ਕਸ਼ਮੀਰ ਦੇ ਸਾਰੇ ਵਿਦਿਆਰਥੀ ਗੁਰਦਾਸਪੁਰ ’ਚ ਚੱਲ ਰਹੇ ਸਾਰੇ ਇੰਜੀਨੀਅਰਿੰਗ ਕਾਲਜਾਂ ’ਚ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਬਿਨਾਂ ਕਿਸੇ ਡਰ ਦੇ ਆਪਣੀ ਪੜ੍ਹਾਈ ਪੂਰੀ ਕਰ ਰਹੇ ਹਨ। ਐੱਸ. ਐੱਸ. ਪੀ. ਗੁਰਦਾਸਪੁਰ ਆਦਿੱਤਿਆ ਨੇ ਗੁਰਦਾਸਪੁਰ ’ਚ ਚੱਲ ਰਹੇ ਤਿੰਨ ਇੰਜੀਨੀਅਰਿੰਗ ਕਾਲਜਾਂ ਦਾ ਦੌਰਾ ਕੀਤਾ ਅਤੇ ਜੰਮੂ-ਕਸ਼ਮੀਰ ਦੇ ਸਾਰੇ ਮੁਸਲਿਮ ਅਤੇ ਹੋਰ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਾਰੀ ਜਾਣਕਾਰੀ ਇਕੱਠੀ ਕੀਤੀ। ਵਿਦਿਆਰਥੀਆਂ ਨੇ ਇਨ੍ਹਾਂ ਅਧਿਕਾਰੀਆਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਅਤੇ ਸਾਡੇ ਨਾਲ ਹੋਸਟਲ ’ਚ ਰਹਿਣ ਵਾਲੇ ਵਿਦਿਆਰਥੀ ਸਾਨੂੰ ਪੂਰਾ ਸਮਰਥਨ ਦੇ ਰਹੇ ਹਨ। ਵਿਦਿਆਰਥੀਆਂ ਨੇ ਕਿਹਾ ਕਿ ਕਾਲਜ ਪ੍ਰਬੰਧਨ…
