18
Jan
ਦੀਨਾਨਗਰ: ਪਿੰਡ ਨੰਗਲ ਬ੍ਰਾਹਮਣਾਂ ਦਾ ਨੌਜਵਾਨ ਕੇਸ਼ਵ ਸ਼ਰਮਾ, ਜੋ ਕੇਵਲ ਚਾਰ ਮਹੀਨੇ ਪਹਿਲਾਂ ਹੀ ਇੰਗਲੈਂਡ ਗਿਆ ਸੀ, ਉੱਥੇ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਮੁਤਾਬਕ ਕਾਰਾਂ ਦੀ ਆਪਸੀ ਟੱਕਰ ਦੌਰਾਨ ਕੇਸ਼ਵ ਦੀ ਮੌਤ ਹੋ ਗਈ, ਜਿਸ ਨਾਲ ਪਿੰਡ ਅਤੇ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਕੇਸ਼ਵ ਸ਼ਰਮਾ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰਕ ਨੇ ਦੱਸਿਆ ਕਿ ਕੇਸ਼ਵ ਆਪਣੀ ਭੈਣ ਦੀ ਅਗੇਂਸਟਮੈਂਟ ਲਈ ਭਾਰਤ ਵਾਪਸ ਆਉਣ ਦੀ ਤਿਆਰੀ ਕਰ ਰਿਹਾ ਸੀ, ਪਰ ਇਸ ਤੋਂ ਪਹਿਲਾਂ ਹੀ ਇਹ ਦਰਦਨਾਕ ਹਾਦਸਾ ਵਾਪਰ ਗਿਆ। ਇਸ ਘਟਨਾ ਤੋਂ ਬਾਅਦ ਪਿੰਡ ਨੰਗਲ ਬ੍ਰਾਹਮਣਾਂ ਵਿੱਚ ਮਾਤਮ ਛਾਇਆ ਹੋਇਆ ਹੈ। ਹਰ ਕਿਸੇ ਦੀਆਂ…
