20
Feb
ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿਚ ਘੁੰਮਣ ਜਾਣ ਵਾਲਿਆਂ ਨੂੰ ਹੁਣ ਆਪਣੀ ਜੇਬ ਹੋਰ ਢਿੱਲੀ ਕਰਨੀ ਪਵੇਗੀ। ਸੂਬਾ ਸਰਕਾਰ ਨੇ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਦੀ ਐਂਟਰੀ ਫੀਸ ’ਚ 30 ਰੁਪਏ ਤੋਂ 230 ਰੁਪਏ ਤੱਕ ਦਾ ਵਾਧਾ ਕਰ ਦਿੱਤਾ ਹੈ। ਨਵੀਆਂ ਦਰਾਂ 1 ਅਪ੍ਰੈਲ 2026 ਤੋਂ ਲਾਗੂ ਹੋਣਗੀਆਂ। ਇਸ ਦਾ ਅਸਰ ਸੈਲਾਨੀਆਂ ਦੇ ਨਾਲ-ਨਾਲ ਟ੍ਰਾਂਸਪੋਰਟ ਅਤੇ ਮਾਲ ਦੀ ਢੋਆ-ਢੁਆਈ ਦੀਆਂ ਦਰਾਂ ’ਤੇ ਵੀ ਪਵੇਗਾ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹਿਮਾਚਲ ਵਿਚ ਦਿੱਲੀ, ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਸਮੇਤ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਟੂਰਿਸਟ ਘੁੰਮਣ ਜਾਂਦੇ ਹਨ। ਹਿਮਾਚਲ ਸਰਕਾਰ ਦੀ ਨਵੀਂ ਟੋਲ ਬੈਰੀਅਰ ਨੀਤੀ ਤਹਿਤ ਐਂਟਰੀ ਫੀਸ…
