12
Jan
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਫਰਵਰੀ/ਮਾਰਚ 2026 ’ਚ ਹੋਣ ਵਾਲੀਆਂ ਸਲਾਨਾ ਪ੍ਰੀਖਿਆਵਾਂ ਲਈ ਪ੍ਰੈਕਟੀਕਲ ਪ੍ਰੀਖਿਆਵਾਂ ਦਾ ਸ਼ਡਿਊਲ ਅਤੇ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਬੋਰਡ ਵਲੋਂ ਜਾਰੀ ਪੱਤਰ ਅਨੁਸਾਰ 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 1 ਤੋਂ 12 ਫਰਵਰੀ ਤੱਕ ਆਯੋਜਿਤ ਕੀਤੀਆਂ ਜਾਣਗੀਆਂ। ਇਨ੍ਹਾਂ ਪ੍ਰੀਖਿਆਵਾਂ 'ਚ ਰੈਗੂਲਰ ਵਿਦਿਆਰਥੀਆਂ ਨਾਲ-ਨਾਲ ਓਪਨ ਸਕੂਲ, ਕੰਪਾਰਟਮੈਂਟ, ਰੀ-ਅਪੀਅਰ ਅਤੇ ਵਾਧੂ ਵਿਸ਼ੇ ਵਾਲੇ ਪ੍ਰੀਖਿਆਰਥੀ ਵੀ ਸ਼ਾਮਲ ਹੋਣਗੇ। ਇਸ ਵਾਰ ਬੋਰਡ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਵਿੱਦਿਅਕ ਸੈਸ਼ਨ 2025-26 ਤੋਂ 12ਵੀਂ ਸ਼੍ਰੇਣੀ ਦੇ ਕੰਪਿਊਟਰ ਸਾਇੰਸ ਵਿਸ਼ੇ ਦੀ ਪ੍ਰੈਕਟੀਕਲ ਪ੍ਰੀਖਿਆ ਵੀ ਐਕਸਟਰਨਲ ਟ੍ਰੇਨਰ (ਬਾਹਰੀ ਸਟਾਫ਼) ਵਲੋਂ ਲੈਣ ਦਾ ਫ਼ੈਸਲਾ ਲਿਆ ਹੈ। ਇਹ ਪ੍ਰੀਖਿਆਵਾਂ ਵਿਦਿਆਰਥੀਆਂ…
