26
Jun
ਬਾਂਗੁਈ - ਮੱਧ ਅਫ਼ਰੀਕੀ ਗਣਰਾਜ ਦੀ ਰਾਜਧਾਨੀ ਬਾਂਗੁਈ ਵਿੱਚ ਇੱਕ ਹਾਈ ਸਕੂਲ ਵਿੱਚ ਹੋਏ ਧਮਾਕੇ ਸਬੰਧੀ ਵੱਡੀ ਅਪਡੇਟ ਸਾਹਮਣੇ ਆਈ ਹੈ। ਧਮਾਕੇ ਮਗਰੋਂ ਮਚੀ ਭਗਦੜ ਵਿੱਚ ਘੱਟੋ-ਘੱਟ 29 ਸਕੂਲੀ ਬੱਚੇ ਮਾਰੇ ਗਏ ਅਤੇ ਲਗਭਗ 260 ਲੋਕ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਦੇਸ਼ ਦੇ ਰਾਸ਼ਟਰੀ ਸਿੱਖਿਆ ਮੰਤਰਾਲੇ ਅਨੁਸਾਰ ਇਹ ਧਮਾਕਾ ਉਦੋਂ ਹੋਇਆ ਜਦੋਂ ਬੰਗੁਈ ਦੇ ਬਾਰਥੇਲੇਮੀ ਬੋਗਾਂਡਾ ਹਾਈ ਸਕੂਲ ਦੇ ਕੈਂਪਸ ਵਿੱਚ ਲਗਾਏ ਗਏ ਇੱਕ ਇਲੈਕਟ੍ਰਿਕ ਟ੍ਰਾਂਸਫਾਰਮਰ ਵਿੱਚ ਇੱਕ ਖਰਾਬੀ ਤੋਂ ਬਾਅਦ ਬਿਜਲੀ ਸਪਲਾਈ ਬਹਾਲ ਕੀਤੀ ਜਾ ਰਹੀ ਸੀ। ਸਿਹਤ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਧਮਾਕੇ ਤੋਂ ਬਾਅਦ ਮਚੀ ਭਗਦੜ ਵਿੱਚ 16 ਵਿਦਿਆਰਥਣਾਂ ਸਮੇਤ ਜ਼ਿਆਦਾਤਰ ਪੀੜਤਾਂ…
