10
Aug
ਹੁਸ਼ਿਆਰਪੁਰ- ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹੁਸ਼ਿਆਰਪੁਰ ਤੋਂ ਮਸ਼ਹੂਰ ਸਮਾਜ ਸੇਵੀ ਅਤੇ ਯੂ-ਟਿਊਬਰ ਸਿਮਰਨ ਉਰਫ਼ ਸੈਮ ਦੇ ਘਰ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਉਕਤ ਘਟਨਾ ਸੀ. ਸੀ. ਟੀ. ਵੀ. ਵਿੱਚ ਕੈਦ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਰਾਤ ਡੇਢ ਵਜੇ ਦੇ ਕਰੀਬ ਹੁਸ਼ਿਆਰਪੁਰ ਦੇ ਮੁਹੱਲਾ ਮਾਡਲ ਟਾਊਨ ਮਸ਼ਹੂਰ ਸਮਾਜ ਸੇਵੀ ਅਤੇ ਯੂ-ਟਿਊਬਰ ਸੈਮ ਦੇ ਘਰ ਦੇ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਦੋ ਫਾਇਰ ਕੀਤੇ ਗਏ। ਦੱਸ ਦਈਏ ਕਿ ਸੈਮ ਹੁਸ਼ਿਆਰਪੁਰੀ ਦੇ ਨਾਮ ਯੂ-ਟਿਊਬਰ ਪੇਜ ਚਲਾਉਣ ਵਾਲੇ ਸੈਮ ਨੂੰ ਪਹਿਲਾਂ ਵੀ ਪਾਕਿਸਤਾਨੀ ਡੋਨ ਸ਼ਹਿਜ਼ਾਦ ਭੱਟੀ ਵੱਲੋਂ ਧਮਕੀ ਦਿੱਤੀ ਗਈ ਸੀ ਕਿ ਜਲੰਧਰ ਦੀ…
