Faridkot

ਫਰੀਦਕੋਟ – ਸਪੀਕਰ ਕੁਲਤਾਰ ਸੰਧਵਾਂ ਨੇ ਕਿਸਾਨਾਂ ਨੂੰ ਖੇਤੀ ਤੇ ਆਰਥਿਕ ਮਜ਼ਬੂਤੀ ਲਈ ਅਪੀਲ ਕੀਤੀ

ਫਰੀਦਕੋਟ – ਸਪੀਕਰ ਕੁਲਤਾਰ ਸੰਧਵਾਂ ਨੇ ਕਿਸਾਨਾਂ ਨੂੰ ਖੇਤੀ ਤੇ ਆਰਥਿਕ ਮਜ਼ਬੂਤੀ ਲਈ ਅਪੀਲ ਕੀਤੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਵਿਖੇ ਲਗਾਏ ਗਏ ਕਿਸਾਨ ਮੇਲੇ ਵਿੱਚ ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਅਤੇ ਕਿਸਾਨੀ ਦੀ ਮਜਬੂਤੀ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਤੋਂ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਖੇਤੀ ਦੇ ਨਾਲ ਨਾਲ ਸਹਾਇਕ ਧੰਦਿਆਂ ਨੂੰ ਜ਼ਰੂਰ ਅਪਣਾਉਣ ਤਾਂ ਜੋ ਉਹਨਾਂ ਦੀ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ। ਇਸ ਦੇ ਨਾਲ ਹੀ ਅਪੀਲ ਕੀਤੀ ਹਵਾ, ਮਿੱਟੀ ਅਤੇ ਪਾਣੀ ਦੇ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਉਪਰਾਲੇ ਕੀਤੇ…
Read More
ਫਰੀਦਕੋਟ ਰਿਆਸਤ ਦੀ 40 ਕਰੋੜ ਦੀ ਜਾਇਦਾਦ ਦਾ ਵਿਵਾਦ ਖ਼ਤਮ, ਜਾਇਦਾਦ ਬਰਾਬਰ ਵੰਡਣ ਦੇ ਹੁਕਮ

ਫਰੀਦਕੋਟ ਰਿਆਸਤ ਦੀ 40 ਕਰੋੜ ਦੀ ਜਾਇਦਾਦ ਦਾ ਵਿਵਾਦ ਖ਼ਤਮ, ਜਾਇਦਾਦ ਬਰਾਬਰ ਵੰਡਣ ਦੇ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲ੍ਹਾ ਅਦਾਲਤ ਨੇ ਫਰੀਦਕੋਟ ਰਿਆਸਤ ਦੇ ਆਖ਼ਰੀ ਸ਼ਾਸਕ ਹਰਿੰਦਰ ਸਿੰਘ ਬਰਾੜ ਦੀ ਕਰੀਬ 40 ਹਜ਼ਾਰ ਕਰੋੜ ਰੁਪਏ ਦੀ ਸ਼ਾਹੀ ਜਾਇਦਾਦ ਦਾ ਬਟਵਾਰਾ ਕਰ ਦਿੱਤਾ ਹੈ। ਜਾਇਦਾਦ ਨੂੰ ਤਿੰਨ ਬਰਾਬਰ ਹਿੱਸਿਆਂ 'ਚ ਵੰਡਿਆ ਜਾਵੇਗਾ, ਜਿਸ ਵਿਚ ਰਾਜਾ ਦੀਆਂ ਦੋ ਬੇਟੀਆਂ ਅਤੇ ਉਨ੍ਹਾਂ ਦੇ ਭਰਾ ਦੇ ਪਰਿਵਾਰ ਨੂੰ 33.33 ਫ਼ੀਸਦੀ ਹਿੱਸਾ ਮਿਲੇਗਾ। ਅਦਾਲਤ ਨੇ ਇਹ ਫ਼ੈਸਲਾ ਕੰਵਰ ਮਨਜੀਤ ਇੰਦਰ ਸਿੰਘ ਦੇ ਪੋਤੇ ਕੰਵਰ ਅਮਰਿੰਦਰ ਸਿੰਘ ਬਰਾੜ ਦੀ ਪਟੀਸ਼ਨ ’ਤੇ ਦਿੱਤਾ। ਅਦਾਲਤ ਨੇ ਹੁਕਮ 'ਚ ਕਿਹਾ ਕਿ ਪਟੀਸ਼ਨ ’ਚ ਡਿਕ੍ਰੀ ਹੋਲਡਰ ਨੇ ਜ਼ਿਕਰ ਕੀਤਾ ਸੀ ਕਿ ਰਾਜਾ ਹਰਿੰਦਰ ਸਿੰਘ ਬਰਾੜ ਦਾ ਹਿੱਸਾ ਚਾਰ ਕਾਨੂੰਨੀ ਵਾਰਸਾਂ ਮਹਾਰਾਣੀ ਮਹਿੰਦਰ ਕੌਰ (ਮਾਤਾ),…
Read More
ਫਰੀਦਕੋਟ ‘ਚ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਰੋਹ: ਸੀਐਮ ਮਾਨ ਨੇ ਝੰਡਾ ਲਹਿਰਾਇਆ

ਫਰੀਦਕੋਟ ‘ਚ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਰੋਹ: ਸੀਐਮ ਮਾਨ ਨੇ ਝੰਡਾ ਲਹਿਰਾਇਆ

ਨੈਸ਼ਨਲ ਟਾਈਮਜ਼ ਬਿਊਰੋ :- ਆਜ਼ਾਦੀ ਦਿਵਸ ‘ਤੇ ਪੰਜਾਬ ਸਰਕਾਰ ਦਾ ਰਾਜ ਪੱਧਰੀ ਇਕੱਠ ਫਰੀਦਕੋਟ ਵਿੱਚ ਹੈ। ਮੁੱਖ ਮੰਤਰੀ ਨੇ ਫਰੀਦਕੋਟ ਵਿਖੇ ਸੂਬਾ ਪੱਧਰੀ ਸਮਾਗਮ ਵਿਚ ਕੌਮੀ ਝੰਡਾ ਲਿਰਾਉਣ ਦੀ ਰਸਮ ਆਦਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ। ਸਵੇਰੇ ਮੁੱਖ ਮੰਤਰੀ ਮਾਨ (Punjab) ਨੇ ਸਭ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਰਾਜ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਪਹੁੰਚੇ। ਜਿਸ ਤੋਂ ਬਾਅਦ ਉਨ੍ਹਾਂ ਨੇ ਝੰਡਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ। ਉਸ ਤੋਂ ਬਾਅਦ ਪੰਜਾਬੀਆਂ (Punjab) ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ…
Read More
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ: ਫਰੀਦਕੋਟ ਤੋਂ ਗੈਂਗਸਟਰ ਅਰਸ਼ ਡਾਲਾ ਦੇ ਦੋ ਸਾਥੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ: ਫਰੀਦਕੋਟ ਤੋਂ ਗੈਂਗਸਟਰ ਅਰਸ਼ ਡਾਲਾ ਦੇ ਦੋ ਸਾਥੀ ਗ੍ਰਿਫ਼ਤਾਰ

ਫਰੀਦਕੋਟ : ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਕਾਰਵਾਈ ਵਿੱਚ ਇੱਕ ਵੱਡੀ ਸਫਲਤਾ ਵਿੱਚ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਗੈਂਗਸਟਰ ਅਰਸ਼ ਡਾਲਾ ਦੇ ਦੋ ਨਜ਼ਦੀਕੀ ਸਾਥੀਆਂ - ਵਿਸ਼ਾਲ ਸਿੰਘ ਅਤੇ ਓਂਕਾਰ ਸਿੰਘ - ਨੂੰ ਫਰੀਦਕੋਟ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਮੁਲਜ਼ਮਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ, ਜਿਨ੍ਹਾਂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਤੇ ਅਪਡੇਟ ਸਾਂਝਾ ਕੀਤਾ, ਦੇ ਅਨੁਸਾਰ, ਇਹ ਗ੍ਰਿਫ਼ਤਾਰੀਆਂ ਅੰਤਰਰਾਸ਼ਟਰੀ ਸਬੰਧਾਂ ਵਾਲੇ ਅੱਤਵਾਦੀ-ਗੈਂਗਸਟਰ ਨੈੱਟਵਰਕ ਨੂੰ ਖਤਮ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹਨ। https://twitter.com/DGPPunjabPolice/status/1925079193798561872 ਮੁੱਢਲੀ ਜਾਂਚ ਤੋਂ ਪਤਾ…
Read More
ਜਿਲ੍ਹਾ ਫਰੀਦਕੋਟ ਚ ਇੰਟਰਨੈੱਟ ਸੇਵਾ ਬੰਦ! ਦੇਖੋ

ਜਿਲ੍ਹਾ ਫਰੀਦਕੋਟ ਚ ਇੰਟਰਨੈੱਟ ਸੇਵਾ ਬੰਦ! ਦੇਖੋ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰਾਂ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਜ਼ਿਲ੍ਹਾ ਫਰੀਦਕੋਟ ਵਿੱਚ ਇਟਰਨੈਟ ਬੰਦ ਕਰ ਦਿੱਤਾ ਹੈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸੁਰੱਖਿਆ ਨੂੰ ਲੈ ਕੇ ਪੰਜਾਬ ਦੇ ਸਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ ਤਿੰਨ ਦਿਨਾਂ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ 9, 10 ਅਤੇ 12 ਮਈ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਵੀ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਪ੍ਰਸ਼ਾਸ਼ਨ ਵੱਲੋਂ ਇਹ ਵੀ ਅਪੀਲ ਕੀਤੀ…
Read More