25
Mar
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਲਗਾਤਾਰ ਜਾਰੀ ਹੈ। 26 ਮਾਰਚ ਨੂੰ ਪੰਜਾਬ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਜਾਵੇਗਾ। ਅੱਜ ਦੇ ਸੈਸ਼ਨ ਦੀ ਸ਼ੁਰੂਆਤ ‘ਆਪ’ ਦੇ ਪੰਜਾਬ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਦੇ ਭਾਸ਼ਣ ਨਾਲ ਹੋਈ। ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (PSPCL) ਵੱਲੋਂ ਕਿਸਾਨਾਂ ਲਈ 5200 ਸੋਲਰ ਪੰਪ ਅਲਾਟ ਕੀਤੇ ਜਾ ਰਹੇ ਹਨ। ਇਹ ਸਕੀਮ ਉਨ੍ਹਾਂ ਕਿਸਾਨਾਂ ਲਈ ਫਾਇਦੇਮੰਦ ਹੋਵੇਗੀ, ਜੋ ਖੁਦ ਬਿਜਲੀ ਉਤਪਨ ਕਰ ਸਕਣਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨ ਉਤਪਾਦਿਤ ਬਿਜਲੀ ਦੀ ਵਰਤੋਂ ਨਹੀਂ ਕਰਦੇ, ਤਾਂ ਸਰਕਾਰ…