02
May
ਨੈਸ਼ਨਲ ਟਾਈਮਜ਼ ਬਿਊਰੋ :- ਨੈਸ਼ਨਲ ਕਾਨਫਰੰਸ (ਨੇਕਾਂ) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਪਾਕਿਸਤਾਨ ਨੂੰ ਅਸਫ਼ਲ ਦੇਸ਼ ਕਰਾਰ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਗੁਆਂਢੀ ਦੇਸ਼ 'ਚ ਜਨਤਾ ਦੀ ਸਰਕਾਰ ਨਹੀਂ ਚੁਣੀ ਜਾਂਦੀ, ਉਦੋਂ ਤੱਕ ਨਵੀਂ ਦਿੱਲੀ ਅਤੇ ਇਸਲਾਮਾਬਾਦ ਦੇ ਰਿਸ਼ਤੇ ਨਹੀਂ ਸੁਧਰਨਗੇ। ਫਾਰੂਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਲੋਕ ਭਾਰਤ ਨਾਲ ਦੋਸਤੀ ਚਾਹੁੰਦੇ ਹਨ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਦੋਹਾਂ ਦੇਸ਼ਾਂ ਵਿਚਾਲੇ ਜੰਗ ਦੇ ਖ਼ਤਰਨਾਕ ਨਤੀਜੇ ਹੋਣਗੇ। ਫਾਰੂਕ ਤੋਂ ਜਦੋਂ ਪੁੱਛਿਆ ਗਿਆ ਕਿ ਕੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਅੰਤਿਮ ਵਿਕਲਪ ਹੈ, ਤਾਂ ਉਨ੍ਹਾਂ ਨੇ ਕਿਹਾ ਕਿ ਤਣਾਅ ਤਾਂ ਹੈ ਪਰ ਮੈਂ ਇਹ ਨਹੀਂ ਕਹਿ ਸਕਦਾ…