20
Nov
ਗੁਰਦਾਸਪੁਰ - ਗੁਰਦਾਸਪੁਰ ਤੋਂ ਮੁਕੇਰੀਆਂ ਰੋਡ 'ਤੇ ਅੱਜ ਸਵੇਰੇ ਤੜਕਸਾਰ ਇੱਕ ਟਿੱਪਰ ਤੇ ਕਾਰ ਦੀ ਆਪਸ 'ਚ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਪੂਰਾ ਪਰਿਵਾਰ ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਮੁਕੇਰੀਆ ਸਾਈਡ ਨੂੰ ਜਾ ਰਿਹਾ ਸੀ, ਤਾਂ ਇਸ ਦੌਰਾਨ ਮੁਕੇਰੀਆਂ ਤੋਂ ਗੁਰਦਾਸਪੁਰ ਸਾਈਡ ਨੂੰ ਇੱਕ ਟਿੱਪਰ ਆ ਗਿਆ ਜਿਸ ਕਾਰਨ ਅਚਾਨਕ ਦੋਵਾਂ ਦੀ ਆਪਸ ਵਿਚ ਟੱਕਰ ਹੋ ਗਈ ਅਤੇ ਵੱਡਾ ਹਾਦਸਾ ਵਾਪਰ ਗਿਆ। ਇਸ ਦੌਰਾਨ ਕਾਰ 'ਚ ਇਕ ਪਰਿਵਾਰ ਦੇ ਸਵਾਰ ਚਾਰ ਲੋਕ ਸਵਾਰ ਸਨ, ਜਿੰਨਾ 'ਚੋਂ ਪਿਓ ਧੀ ਦੀ ਮੌਕੇ 'ਤੇ ਮੌਤ ਹੋ ਗਈ ਹੈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ,…
