12
May
ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਇਕ ਮਹਿਲਾ ਸਬ-ਇੰਸਪੈਕਟਰ ਨੂੰ ਕਿਤੇ ਕਰਮਾਂ ਦੀ ਸਜ਼ਾ ਮਿਲੀ ਹੈ। ਜਾਣਕਾਰੀ ਮੁਤਾਬਕ ਅਦਾਲਤ ਨੇ ਪੰਜਾਬ ਪੁਲਸ ਦੀ ਇੱਕ ਮਹਿਲਾ ਸਬ-ਇੰਸਪੈਕਟਰ (ਐੱਸਆਈ) ਨੂੰ 10 ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਔਰਤ ਨੂੰ ਦੋਸ਼ੀ ਕਰਾਰ ਦਿੱਤਾ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਵੱਲੋਂ ਅੰਮ੍ਰਿਤਸਰ ਦਿਹਾਤੀ ਪੁਲਸ ਦੀ ਸਬ ਇੰਸਪੈਕਟਰ ਸੰਦੀਪ ਕੌਰ ਨੂੰ ਸਜ਼ਾ ਸੁਣਾਈ ਗਈ ਹੈ। ਜੇਕਰ ਜੁਰਮਾਨੇ ਦੀ ਰਕਮ ਜਮ੍ਹਾ ਨਹੀਂ ਕਰਵਾਈ ਜਾਂਦੀ, ਤਾਂ ਦੋਸ਼ੀ ਨੂੰ ਤਿੰਨ ਮਹੀਨੇ ਦੀ ਵਾਧੂ ਕੈਦ ਭੁਗਤਣੀ…
