13
Feb
ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਵਾਂ ਆਮਦਨ ਕਰ ਬਿੱਲ 2025 ਲੋਕ ਸਭਾ ਵਿੱਚ ਪੇਸ਼ ਕੀਤਾ। ਇਸ ਤੋਂ ਪਹਿਲਾਂ 7 ਫਰਵਰੀ 2025 ਨੂੰ ਕੇਂਦਰੀ ਮੰਤਰੀ ਮੰਡਲ ਵੱਲੋਂ ਇਸ ਨੂੰ ਮਨਜ਼ੂਰੀ ਮਿਲੀ ਸੀ। ਨਵਾਂ ਬਿੱਲ 60 ਸਾਲ ਪੁਰਾਣੇ ਆਮਦਨ ਕਰ ਕਾਨੂੰਨ ਦੀ ਥਾਂ ਲਏਗਾ, ਜਿਸ ਨਾਲ ਟੈਕਸ ਪ੍ਰਣਾਲੀ ਹੋਰ ਪਾਰਦਰਸ਼ੀ ਅਤੇ ਸਰਲ ਬਣੇਗੀ। ਨਵੇਂ ਆਮਦਨ ਕਰ ਬਿੱਲ 2025 ਵਿੱਚ ਭਾਗਾਂ ਦੀ ਗਿਣਤੀ 819 ਤੋਂ ਘਟਾ ਕੇ 536 ਕਰ ਦਿੱਤੀ ਗਈ ਹੈ। ਇਸ ਵਿੱਚ, ਬੇਲੋੜੀਆਂ ਛੋਟਾਂ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਨਵੇਂ ਬਿੱਲ ਵਿੱਚ ਕੁੱਲ ਸ਼ਬਦਾਂ ਦੀ ਗਿਣਤੀ 5 ਲੱਖ ਤੋਂ ਘਟਾ ਕੇ 2.5 ਲੱਖ ਕਰ…