17
Aug
ਗੁਰਪ੍ਰੀਤ ਸਿੰਘ :- ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਤਾਰਾਪੀਠ ਮੰਦਰ ਦੇ ਨੇੜੇ ਇੱਕ ਹੋਟਲ ਵਿੱਚ ਸੋਮਵਾਰ ਸਵੇਰੇ ਤੜਕੇ ਅੱਗ ਲੱਗ ਗਈ। ਇਸ ਘਟਨਾ ਦੌਰਾਨ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇਸ ਘਟਨਾ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਰਾਮਪੁਰਹਾਟ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਦੱਸਿਆ ਕਿ ਮੰਦਰਾਂ ਦੇ ਸ਼ਹਿਰ ਤਾਰਾਪੀਠ ਵਿੱਚ ਚਾਰ ਮੰਜ਼ਿਲਾ ਹੋਟਲ ਦੀ ਜ਼ਮੀਨੀ ਮੰਜ਼ਿਲ 'ਤੇ ਸਵੇਰੇ 5 ਵਜੇ ਦੇ ਕਰੀਬ ਅੱਗ ਲੱਗੀ। ਜਿਸ ਸਮੇਂ ਅੱਗ…
