04
Apr
ਰੇਵਾੜੀ- ਹਰਿਆਣਾ ਦੇ ਰੇਵਾੜੀ ਦੇ ਸ਼ਹੀਦ ਫਲਾਈਟ ਲੈਫਟੀਨੈਂਟ ਸਿਧਾਰਥ ਯਾਦਵ ਨੂੰ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਈ ਦਿੱਤੀ ਗਈ ਹੈ। ਜੱਦੀ ਪਿੰਡ ਭਾਲਖੀ ਮਾਜਰਾ ਵਿਚ ਉਨ੍ਹਾਂ ਦੇ ਪਿਤਾ ਨੇ ਸ਼ਹੀਦ ਪੁੱਤ ਦੀ ਚਿਖਾ ਨੂੰ ਅਗਨੀ ਦਿੱਤੀ। ਸਿਧਾਰਥ ਦੀ ਮੰਗੇਤਰ ਵੀ ਸ਼ਮਸ਼ਾਨਘਾਟ ਪਹੁੰਚੀ ਅਤੇ ਰੋਂਦੇ ਹੋਏ ਕਹਿ ਰਹੀ ਸੀ ਕਿ ਇਕ ਵਾਰ ਮੈਨੂੰ ਉਸ ਦਾ ਮੂੰਹ ਵਿਖਾ ਦਿਓ। ਮੰਗੇਤਰ ਸਾਨੀਆ ਨੇ ਕਿਹਾ ਕਿ ਮੈਨੂੰ ਸਿਧਾਰਥ 'ਤੇ ਮਾਣ ਹੈ। 23 ਮਾਰਚ ਨੂੰ ਸਿਧਾਰਥ ਦੀ ਹੋਈ ਸੀ ਮੰਗਣੀ ਦੱਸ ਦੇਈਏ ਕਿ ਭਾਰਤੀ ਹਵਾਈ ਫ਼ੌਜ ਦਾ ਜੈਗੁਆਰ ਲੜਾਕੂ ਜਹਾਜ਼ ਗੁਜਰਾਤ ਦੇ ਜਾਮਨਗਰ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ 'ਚ…