Flood Affected Areas

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੇ ਰਵਨੀਤ ਸਿੰਘ ਬਿੱਟੂ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੇ ਰਵਨੀਤ ਸਿੰਘ ਬਿੱਟੂ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਦੀਨਾਨਗਰ/ਡੇਰਾ ਬਾਬਾ ਨਾਨਕ/ਗੁਰਦਾਸਪੁਰ- ਖੇਤੀਬਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰਾਲੇ ਦੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ ਨਾਨਕ ਅਤੇ ਬਹਿਰਾਮਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ। ਡੇਰਾ ਬਾਬਾ ਨਾਨਕ ਨੇੜੇ ਪਿੰਡ ਧਰਮਕੋਟ ਰੰਧਾਵਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲ ਕਰਦਿਆਂ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਫ਼ਸਲਾਂ ਤੇ ਪਸ਼ੂ ਧੰਨ ਦਾ ਬਹੁਤ…
Read More
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਗੁਰਦਾਸਪੁਰ - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ ਨਾਨਕ, ਕਲਾਨੌਰ ਅਤੇ ਬਹਿਰਾਮਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੇ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।  ਰਾਜਪਾਲ ਗੁਲਾਬ ਚੰਦ ਕਟਾਰੀਆ ਜਦੋਂ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੇੜੇ ਜਦੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈ ਰਹੇ ਸਨ ਤਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਉਨ੍ਹਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਈ ਥਾਵਾਂ ਤੋਂ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟਣ ਕਾਰਨ ਜ਼ਿਲ੍ਹਾ…
Read More
ਪੰਜਾਬ ਦੇ ਰਾਜਪਾਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਅਧਿਕਾਰੀਆਂ ਨੂੰ ਜਾਰੀ ਕੀਤੇ ਹੁਕਮ

ਪੰਜਾਬ ਦੇ ਰਾਜਪਾਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਅਧਿਕਾਰੀਆਂ ਨੂੰ ਜਾਰੀ ਕੀਤੇ ਹੁਕਮ

ਫਿਰੋਜ਼ਪੁਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸਵੇਰੇ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਤਾਂ ਜੋ ਹੜ੍ਹ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਰਾਜਪਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹ ਪੀੜਤਾਂ ਤੱਕ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਹਾਇਤਾ ਪਹੁੰਚਾਈ ਜਾਵੇ। ਉਨ੍ਹਾਂ ਖ਼ਾਸ ਤੌਰ ’ਤੇ ਜ਼ੋਰ ਦਿੱਤਾ ਕਿ ਪ੍ਰਭਾਵਿਤ ਪਰਿਵਾਰਾਂ ਦੇ ਮੁੜ-ਵਸੇਬੇ ਲਈ ਯੋਜਨਾਬੱਧ ਤਰੀਕੇ ਨਾਲ ਕਦਮ ਚੁੱਕੇ ਜਾਣ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਜ਼ਰੂਰੀ ਵਸਤਾਂ ਜਿਵੇਂ ਕਿ ਭੋਜਨ, ਪਾਣੀ, ਦਵਾਈਆਂ ਅਤੇ ਰਹਿਣ ਦੀਆਂ ਥਾਵਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ। ਰਾਜਪਾਲ ਨੇ…
Read More