18
Sep
ਨੈਸ਼ਨਲ ਟਾਈਮਜ਼ ਬਿਊਰੋ :- ਪਹਾੜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੁਖਨਾ ਝੀਲ ਦੇ ਹੜ੍ਹ ਵਾਲੇ ਗੇਟ ਖੋਲ੍ਹ ਦਿੱਤੇ ਗਏ ਹਨ। ਝੀਲ ਦਾ ਪਾਣੀ ਦਾ ਪੱਧਰ ਇਸ ਵੇਲੇ 1,163 ਫੁੱਟ ਹੈ। ਗੇਟ ਨੰਬਰ 1 ਵੀਰਵਾਰ ਸਵੇਰੇ 4 ਵਜੇ 2 ਇੰਚ ਖੋਲ੍ਹਿਆ ਗਿਆ ਸੀ, ਪਰ ਪਾਣੀ ਦਾ ਪੱਧਰ ਵਧਦਾ ਰਿਹਾ, ਜਿਸ ਕਾਰਨ ਗੇਟ ਨੂੰ ਹੋਰ ਉੱਚਾ ਕਰਕੇ 5 ਇੰਚ ਖੋਲ੍ਹਿਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਵਾਰ 10 ਤੋਂ ਵੱਧ ਵਾਰ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਗਏ ਹਨ। ਦੱਸ ਦਈਏ ਕਿ ਸਵੇਰੇ ਪਏ ਮੀਂਹ ਕਾਰਨ ਪਾਣੀ ਦਾ ਪੱਧਰ ਮੁੜ ਤੋਂ ਵਧ ਗਿਆ ਹੈ ਜਿਸ ਦੇ ਚੱਲਦੇ ਇਹ ਫੈਸਲਾ ਲਿਆ ਗਿਆ ਹੈ। …
