22
Sep
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਹੜ੍ਹਾਂ ਦੌਰਾਨ ਸੇਵਾਵਾਂ ਅਤੇ ਮਦਦ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਜੇ ਕਿਸੇ ਨੂੰ ਕੋਈ ਲੋੜ ਹੋਵੇ ਤਾਂ ਉਹ ਆਪਣੀ ਲੋੜ ਜ਼ਰੂਰ ਦੱਸਣ। ਉਨ੍ਹਾਂ ਦੱਸਿਆ ਕਿ ਦਰਿਆਵਾਂ ਦੇ ਬੰਨ੍ਹਾਂ ਦੀ ਮੁਰੰਮਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡੀਜ਼ਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਖੇਮਕਰਨ ਕੋਰੀਡੋਰ ਅਤੇ ਸੁਲਤਾਨਪੁਰ ਲੋਧੀ 'ਚ ਵੀ ਡੀਜ਼ਲ ਦਿੱਤਾ ਗਿਆ ਹੈ। ਡੇਰਾ ਬਾਬਾ ਨਾਨਕ 'ਚ ਬੰਨ੍ਹ ਟੁੱਟਣ ਕਾਰਨ ਉੱਥੇ ਵੀ ਸ਼੍ਰੋਮਣੀ ਕਮੇਟੀ ਵੱਲੋਂ 5 ਹਜ਼ਾਰ ਲੀਟਰ ਡੀਜ਼ਲ ਦਿੱਤਾ ਗਿਆ ਹੈ ਅਤੇ…
