03
Nov
ਚੰਡੀਗੜ੍ਹ, 3 ਨਵੰਬਰ 2025 ਵਿੱਤੀ ਲਚਕੀਲੇਪਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਨੇ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਜਦੋਂ ਕਿ ਇਕੱਲੇ ਅਕਤੂਬਰ ਮਹੀਨੇ ਵਿੱਚ 14.46 ਫੀਸਦੀ ਦਾ ਮਜ਼ਬੂਤ ਵਾਧਾ ਹੋਇਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਆਪਕ ਹੜ੍ਹਾਂ ਅਤੇ ਜੀ.ਐਸ.ਟੀ. 2.0 ਤਹਿਤ ਹਾਲ ਹੀ ਵਿੱਚ ਟੈਕਸ ਦਰਾਂ ਦੇ ਤਰਕੀਕਰਨ ਦੇ ਬਾਵਜੂਦ ਸੂਬੇ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਾਧੇ ਦੇ ਵੇਰਵੇ ਦਿੰਦੇ ਹੋਏ ਦੱਸਿਆ ਕਿ ਸੂਬੇ…
