former delhi cm

ਭਾਜਪਾ ਨੇ 10 ਸਾਲਾਂ ’ਚ ‘ਆਪ’ ’ਤੇ ਦਰਜ ਕੀਤੇ 200 ਤੋਂ ਵੱਧ ਝੂਠੇ ਮਾਮਲੇ : ਆਤਿਸ਼ੀ

ਨਵੀਂ ਦਿੱਲੀ– ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਕਿਹਾ ਹੈ ਕਿ ਪਿਛਲੇ 10 ਸਾਲਾਂ ਵਿਚ ਕੇਂਦਰ ਦੀਆਂ ਜਾਂਚ ਏਜੰਸੀਆਂ ਨੇ ਉਨ੍ਹਾਂ ਦੀ ਪਾਰਟੀ ਦੇ ਨੇਤਾਵਾਂ ਖਿਲਾਫ 200 ਤੋਂ ਵੱਧ ਝੂਠੇ ਮਾਮਲੇ ਦਰਜ ਕੀਤੇ ਹਨ ਪਰ ਇਕ ਰੁਪਿਆ ਵੀ ਬਰਾਮਦ ਨਹੀਂ ਹੋਇਆ।  ਆਤਿਸ਼ੀ ਦੀ ਇਹ ਪ੍ਰਤੀਕਿਰਿਆ ਉਸ ਸਮੇਂ ਆਈ ਜਦੋਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਕੂਲਾਂ ਵਿਚ ਕਲਾਸਾਂ ਦੇ ਨਿਰਮਾਣ ਨਾਲ ਸੰਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿਚ ਪੁੱਛਗਿੱਛ ਲਈ ਅੱਜ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ਏ. ਸੀ. ਬੀ.) ਦੇ ਸਾਹਮਣੇ ਪੇਸ਼ ਹੋਏ। ਆਪ ਨੇਤਾ ਨੇ ਭਾਜਪਾ ’ਤੇ ਦਿੱਲੀ ਵਿਚ ਆਪਣੀਆਂ ਅਸਫਲਤਾਵਾਂ ਨੂੰ ਲੁਕਾਉਣ ਲਈ ਧਿਆਨ ਭਟਕਾਉਣ ਦੀ ਰਣਨੀਤੀ ਅਪਣਾਉਣ ਦਾ ਦੋਸ਼…
Read More