25
Jul
ਚੰਡੀਗੜ੍ਹ, 25 ਜੁਲਾਈਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੀ 23 ਜੁਲਾਈ ਨੂੰ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ 11 ਲੋਕਾਂ ਨੂੰ ਸਹੀ ਸਲਾਮਤ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਨੂੰ ਸਨਮਾਨਿਤ ਕੀਤਾ।ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੀ.ਸੀ.ਆਰ. ਟੀਮ ਦਾ ਸ਼ਾਨਦਾਰ ਸੇਵਾਵਾਂ ਲਈ ਸਨਮਾਨ ਕੀਤਾ ਜਿਨ੍ਹਾਂ ਵਿੱਚ ਦੋ ਏ.ਐਸ.ਆਈ. ਰਜਿੰਦਰ ਸਿੰਘ ਤੇ ਨਰਿੰਦਰ ਸਿੰਘ ਤੋਂ ਇਲਾਵਾ ਕਾਂਸਟੇਬਲ ਜਸਵੰਤ ਸਿੰਘ ਅਤੇ ਹਰਪਾਲ ਕੌਰ ਸ਼ਾਮਲ ਸਨ। ਇਸ ਮੌਕੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਬਹਾਦਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਸਮਰਪਿਤ ਭਾਵਨਾ ਤੇ ਦ੍ਰਿੜ੍ਹ ਵਚਨਬੱਧਤਾ ਨਾਲ…