28
Jun
ਪੰਚਕੂਲਾ ਦੇ ਮੇਅਰ ਕੁਲਭੂਸ਼ਣ ਗੋਇਲ ਦਾ ਇੱਕ ਪੱਤਰ ਫਰਜ਼ੀ ਵਟਸਐਪ 'ਤੇ ਆਉਣ ਤੋਂ ਬਾਅਦ ਪੰਜਾਬ ਐਂਡ ਸਿੰਧ ਬੈਂਕ ਵੱਲੋਂ 42.50 ਲੱਖ ਰੁਪਏ ਟ੍ਰਾਂਸਫਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਪੰਚਕੂਲਾ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੇਅਰ ਕੁਲਭੂਸ਼ਣ ਗੋਇਲ ਨੇ ਦੱਸਿਆ ਕਿ ਇੱਕ ਫਰਜ਼ੀ ਪੱਤਰ ਭੇਜ ਕੇ ਉਨ੍ਹਾਂ ਦੇ ਖਾਤੇ ਵਿੱਚੋਂ 42.50 ਲੱਖ ਰੁਪਏ ਕਢਵਾਏ ਗਏ ਸਨ। ਪੱਤਰ 'ਤੇ ਮੇਅਰ ਦੇ ਦਸਤਖਤ ਵੀ ਨਹੀਂ ਸਨ। ਬੈਂਕ ਨੇ ਉਨ੍ਹਾਂ ਦੇ ਛੋਟੇ ਭਰਾ ਦੇ ਜਾਅਲੀ ਦਸਤਖਤ ਦੀ ਤਸਦੀਕ ਕੀਤੇ ਬਿਨਾਂ ਵੱਡੀ ਲਾਪਰਵਾਹੀ ਦਿਖਾਉਂਦੇ ਹੋਏ ਇਹ ਰਕਮ…