13
Jun
ਨੈਸ਼ਨਲ ਟਾਈਮਜ਼ ਬਿਊਰੋ :- ਸਤਲੁਜ ਦਰਿਆ ਕਿਨਾਰੇ ਵਸਦੇ ਪਿੰਡ ਬਲੀਏਵਾਲ ਦੇ 2 ਨੌਜਵਾਨ ਅੱਜ ਨਹਾਉਣ ਲਈ ਦਰਿਆ ਦੇ ਪਾਣੀ ਵਿਚ ਉੱਤਰੇ ਤਾਂ ਉੱਥੇ ਉਹ ਡੁੱਬ ਗਏ ਜਿਨ੍ਹਾਂ ’ਚੋਂ ਸ਼ੁਭਪ੍ਰੀਤ ਸਿੰਘ (29) ਦੀ ਲਾਸ਼ ਬਰਾਮਦ ਹੋ ਗਈ ਜਦਕਿ ਦੂਜਾ ਨੌਜਵਾਨ ਗੁਰਮੀਤ ਸਿੰਘ ਉਰਫ਼ ਰਾਜੂ ਦੀ ਗੋਤਾਖੋਰਾਂ ਵਲੋਂ ਤਲਾਸ਼ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ 2 ਵਜੇ ਅੱਤ ਦੀ ਗਰਮੀ ਹੋਣ ਕਾਰਨ ਦੋਵੇਂ ਗਹਿਰੇ ਦੋਸਤ ਸ਼ੁਭਪ੍ਰੀਤ ਸਿੰਘ ਤੇ ਗੁਰਮੀਤ ਸਿੰਘ ਆਪਣੇ 2 ਹੋਰ ਸਾਥੀਆਂ ਸਮੇਤ ਨੇਡ਼੍ਹੇ ਹੀ ਵਗਦੇ ਸਤਲੁਜ ਦਰਿਆ ਵਿਚ ਨਹਾਉਣ ਚਲੇ ਗਏ। ਸਤਲੁਜ ਦਰਿਆ ਕਿਨਾਰੇ ਸ਼ੁਭਪ੍ਰੀਤ ਸਿੰਘ ਤੇ ਗੁਰਮੀਤ ਸਿੰਘ ਨੇ ਕੱਪਡ਼ੇ ਲਾਹ ਕੇ ਪਾਣੀ ਵਿਚ ਛਲਾਂਗ…
