18
Nov
ਉੱਤਰ ਪ੍ਰਦੇਸ਼ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਮਦਨਪੁਰਾ ਥਾਣਾ ਖੇਤਰ ਵਿੱਚ ਸੋਮਵਾਰ ਰਾਤ ਨੂੰ ਇੱਕ ਵਿਆਹ ਸਮਾਰੋਹ ਦੌਰਾਨ ਕੌਫੀ ਮਸ਼ੀਨ ਫਟਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਉਕਤ ਘਟਨਾ ਮਦਨਪੁਰਾ ਥਾਣਾ ਖੇਤਰ 'ਚ ਪੈਂਦੇ ਬੜੂਆ ਪੇਹਨਾ ਪਿੰਡ ਦੀ ਹੈ, ਜਿੱਥੇ ਇੱਕ ਵਿਆਹ ਸਮਾਰੋਹ ਦੌਰਾਨ ਕੌਫੀ ਮਸ਼ੀਨ ਜ਼ੋਰਦਾਰ ਧਮਾਕੇ ਨਾਲ ਫਟ ਗਈ। ਇਸ ਹਾਦਸੇ ਵਿੱਚ ਕੌਫੀ ਤਿਆਰ ਕਰ ਰਹੇ ਅਣਪਛਾਤੇ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ, ਜਦਕਿ ਬਝੇੜਾ ਪਿੰਡ ਦਾ ਰਹਿਣ ਵਾਲਾ ਇੱਕ ਹੋਰ ਨੌਜਵਾਨ ਸਚਿਨ ਗੰਭੀਰ ਜ਼ਖਮੀ ਹੋ ਗਿਆ ਹੈ ਅਤੇ ਉਸ ਨੂੰ…
