11
Sep
ਨੈਸ਼ਨਲ ਟਾਈਮਜ਼ ਬਿਊਰੋ :- ਮੈਕਸੀਕੋ ਵਿੱਚ ਬੁੱਧਵਾਰ ਰਾਤ ਨੂੰ ਵਾਪਰੇ ਇੱਕ ਵੱਡੇ ਸੜਕ ਹਾਦਸੇ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਇੱਕ ਨੈਸ਼ਨਲ ਹਾਈਵੇਅ (NH) 'ਤੇ ਇੱਕ ਗੈਸ ਟੈਂਕਰ ਪਲਟ ਗਿਆ, ਜੋ ਜ਼ੋਰਦਾਰ ਧਮਾਕਾ ਹੋਣ ਮਗਰੋਂ ਫਟ ਗਿਆ। ਇਸ ਹਾਦਸੇ ਵਿੱਚ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 70 ਤੋਂ ਵੱਧ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ 18 ਵਾਹਨਾਂ ਨੂੰ ਅੱਗ ਲੱਗ ਗਈ ਅਤੇ ਉਹ ਸੜ ਕੇ ਸੁਆਹ ਹੋ ਗਏ। ਇਸ ਹਾਦਸੇ ਕਾਰਨ ਜ਼ਖ਼ਮੀ ਹੋਏ ਲੋਕਾਂ ਵਿਚੋਂ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੁੱਢਲੀ ਜਾਂਚ ਦੇ ਅਨੁਸਾਰ…
