24
Aug
ਹੁਸ਼ਿਆਰਪੁਰ- ਹੁਸ਼ਿਆਰਪੁਰ ਵਿਚ ਵਾਪਰੇ ਟੈਂਕਰ ਬਲਾਸਟ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਪੁਲਸ ਨੇ ਚਾਰ ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। ਐੱਸ. ਐੱਸ. ਪੀ. ਸੰਦੀਪ ਮਲਿਕ ਨੇ ਪਿੰਡ ਮੰਡਿਆਲਾ ਵਿਚ ਵਾਪਰੇ ਟੈਂਕਰ ਹਾਦਸੇ ਬਾਰੇ ਅੱਜ ਇਕ ਪ੍ਰੈੱਸ ਕਾਨਫ਼ਰੰਸ ਵਿੱਚ ਦੱਸਿਆ ਕਿ ਇਹ ਹਾਦਸਾ ਟੈਂਕਰ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ। ਇਹ ਜਾਣਦੇ ਹੋਏ ਕਿ ਉਸ ਦਾ ਟੈਂਕਰ ਗੈਸ ਨਾਲ ਭਰਿਆ ਹੋਇਆ ਸੀ, ਉਸ ਨੇ ਟੈਂਕਰ ਨੂੰ ਲਿੰਕ ਰੋਡ 'ਤੇ ਮੋੜ ਦਿੱਤਾ। ਇਸ ਮਾਮਲੇ ਵਿੱਚ ਟੈਂਕਰ ਡਰਾਈਵਰ ਵਿਰੁੱਧ 23 ਅਗਸਤ ਨੂੰ ਥਾਣਾ ਬੁੱਲ੍ਹੋਵਾਲ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਸ ਮਾਮਲੇ ਵਿੱਚ…
