28
Oct
ਨੈਸ਼ਨਲ ਟਾਈਮਜ਼ ਬਿਊਰੋ :- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸਪੱਸ਼ਟ ਕੀਤਾ ਕਿ ਗਾਜ਼ਾ ਵਿਚ ਅੰਤਰਰਾਸ਼ਟਰੀ ਫੌਜ ’ਚ ਕਿਹੜੇ-ਕਿਹੜੇ ਦੇਸ਼ਾਂ ਦੀਆਂ ਫੌਜਾਂ ਸ਼ਾਮਲ ਹੋਣਗੀਆਂ, ਬਾਰੇ ਫੈਸਲਾ ਸਿਰਫ ਇਜ਼ਰਾਈਲ ਹੀ ਲਵੇਗਾ। ਇਹ ਪ੍ਰਸਤਾਵ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸ਼ਾਂਤੀ ਯੋਜਨਾ ਦਾ ਹਿੱਸਾ ਹੈ, ਜਿਸ ਦਾ ਮਕਸਦ ਸੰਘਰਸ਼ ਨੂੰ ਸਥਾਈ ਤੌਰ ’ਤੇ ਖਤਮ ਕਰਨਾ ਹੈ। ਹਾਲਾਂਕਿ, ਨੇਤਨਯਾਹੂ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਵਿਦੇਸ਼ੀ ਫੌਜ ਦੀ ਤਾਇਨਾਤੀ ਇਜ਼ਰਾਈਲ ਦੀ ਪ੍ਰਵਾਨਗੀ ਨਾਲ ਹੀ ਸੰਭਵ ਹੋਵੇਗੀ। ਇਸ ਤੋਂ ਬਾਅਦ ਸੋਮਵਾਰ ਨੂੰ ਇਜ਼ਰਾਈਲ ਦੇ ਵਿਦੇਸ਼ ਮੰਤਰੀ ਗਿਦੋਨ ਸਾਰ ਨੇ ਐਲਾਨ ਕੀਤਾ ਕਿ ਇਜ਼ਰਾਈਲ ਫਿਲਸਤੀਨੀ ਇਲਾਕਿਆਂ ਵਿਚ ਜੰਗ ਨੂੰ ਸਥਾਈ ਤੌਰ ’ਤੇ ਰੋਕਣ…
