26
Jul
ਸ੍ਰੀ ਅੰਮ੍ਰਿਤਸਰ, 26 ਜੁਲਾਈ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਵਿਸ਼ੇਸ਼ ਸਨਮਾਨ ਦਿੱਤਾ। ਉਨ੍ਹਾਂ ਨੇ ਗਿਆਨੀ ਕੁਲਦੀਪ ਸਿੰਘ ਨੂੰ ਆਪਣੀ ਰਿਹਾਇਸ਼ ’ਤੇ ਸੱਦ ਕੇ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਪੰਥਕ ਯੋਗਦਾਨ ਲਈ ਸਤਿਕਾਰ ਦਿੱਤਾ। ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੀ ਮੌਜੂਦ ਸਨ। ਉਨ੍ਹਾਂ ਵੱਲੋਂ ਵੀ ਗਿਆਨੀ ਕੁਲਦੀਪ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ…